ਸਵੇਰੇ - ਸਵੇਰੇ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਬਲਾਸਟ, ਪ੍ਰਸ਼ਾਸਨ ਵੱਲੋਂ ਬਾਜ਼ਾਰ ਬੰਦ ਕਰਨ ਦੀ ਹੋ ਰਹੀ ਅਨਾਊਂਸਮੈਂਟ..



ਭਾਰਤ ਅਤੇ ਪਾਕਿਸਤਾਨ ਵਿਚਕਾਰ ਲਗਾਤਾਰ ਤਣਾਅ ਵੱਧਦਾ ਜਾ ਰਿਹਾ ਹੈ ਅਤੇ ਦੋਵਾਂ ਮੁਲਕਾਂ ਵਿੱਚ ਜੰਗ ਲੱਗਣ ਦੀ ਸਥਿਤੀ ਦਿਨੋਂ ਦਿਨ ਵੱਧ ਰਹੀ ਹੈ। ਪਾਕਿਸਤਾਨ ਵੱਲੋਂ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਸਵੇਰੇ ਬੰਬ ਸੁੱਟਣ ਦੀ ਖ਼ਬਰ ਸਾਮ੍ਹਣੇ ਆਈ ਹੈ। 


ਤਕਰੀਬਨ ਅੱਜ ਸਵੇਰੇ 5 ਵਜੇ ਦੇ ਲਗਭਗ ਪਾਕਿਸਤਾਨ ਵੱਲੋ ਮੁੜ ਗੋਲਾਬਾਰੀ ਸ਼ੁਰੂ ਕਰ ਦਿਤੀ ਗਈ ਹੈ। ਪੰਜਾਬ ਪਾਕਿਸਤਾਨ ਬਾਰਡਰ ਦੇ ਨਾਲ ਲਗਦੇ ਸ਼ਹਿਰ ਬਠਿੰਡਾ, ਫਿਰੋਜ਼ਪੁਰ, ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ ਅਤੇ ਜਲੰਧਰ ਸ਼ਹਿਰ ਵਿੱਚ ਬੰਬ ਧਮਾਕਿਆ ਦੀਆ ਅਵਾਜ਼ਾ ਸੁਣਾਈ ਦਿੱਤੀਆਂ ਹਨ। ਪੰਜਾਬ ਦੇ ਕਈ ਸ਼ਹਿਰਾਂ ਵਿੱਚ ਸਾਰੀ ਰਾਤ ਬੰਬ ਧਮਾਕਿਆ ਦੀਆ ਅਵਾਜ਼ਾ ਆਉਂਦੀਆਂ ਰਹੀਆਂ ਹਨ। ਲੋਕਾਂ ਵਿੱਚ ਪੂਰੀ ਤਰ੍ਹਾਂ ਡਰ ਦਾ ਮਾਹੌਲ ਬਣਿਆ ਹੋਇਆ ਹੈ। ਲੋਕ ਆਪਣੇ ਆਪ ਨੂੰ ਘਰ ਵਿੱਚ ਵੀ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ।  


ਸੂਚਨਾ ਅਨੁਸਾਰ ਫਿਰੋਜ਼ਪੁਰ ਦੇ ਪਿੰਡ ਖਾਈ ਵਿੱਚ ਪਾਕਿਸਤਾਨ ਵੱਲੋਂ  ਡ੍ਰੋਨ ਸੁਟਿਆ ਗਿਆ ਜਿਸ ਕਾਰਨ ਇਕ ਘਰ ਨੂੰ ਅੱਗ ਲੱਗ ਗਈ ਅਤੇ ਉਸ ਘਰ ਦੇ ਤਿੰਨ ਮੈਂਬਰ ਅੱਗ ਵਿਚ ਝੁਲਸ ਗਏ। ਓਹਨਾ ਨੂੰ ਇਲਾਜ ਲਈ ਫਿਰੋਜ਼ਪੁਰ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।


ਪ੍ਰਸ਼ਾਸਨ ਵੱਲੋਂ ਹਰ ਸੰਭਵ ਯਤਨ ਨਾਲ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਪਾਕਿਸਤਾਨ ਵਲੋਂ ਕੀਤੇ ਜਾ ਰਹੇ ਲਗਾਤਾਰ ਹਮਲੇ ਨੂੰ ਨਾ ਕਾਮਯਾਬ ਕੀਤਾ ਜਾ ਰਿਹਾ ਹੈ। 

Post a Comment

Previous Post Next Post